ਚੰਡੀਗੜ੍ਹ/ਬਿਊਰੋ ਨਿਊਜ਼
ਸਰਬੱਤ ਖਾਲਸਾ ਦੇ ਆਗੂਆਂ ਵੱਲੋਂ ਨਵੰਬਰ ਮਹੀਨੇ ਉਲੀਕੇ ‘ਸਰਬੱਤ ਖਾਲਸਾ’ ਲਈ ਪਿੰਡ ਦਾਦੂ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਬਣਾਇਆ ਗਿਆ ਹੈ ਜੋ ਆਧੁਨਿਕ ਸਹੂਲਤਾਂ ਨਾਲ ਲੈਸ ਹੈ।
ਕੰਟਰੋਲ ਰੂਮ ਦੀ ਰਸਮੀ ਸ਼ੁਰੂਆਤ ਮੌਕੇ ਪਹੁੰਚੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੰਟਰੋਲ ਰੂਮ ਹੁਣ ਤੋਂ ਸਿੱਖ ਸੰਗਤ ਦੀ ਸੇਵਾ ਲਈ ਖੋਲ੍ਹ ਦਿੱਤਾ ਗਿਆ ਹੈ। ਦੇਸ਼ ਵਿਦੇਸ਼ ਦੀ ਸੰਗਤ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਬੁਲਾਏ “ਸਰਬੱਤ ਖ਼ਾਲਸਾ” ਸਬੰਧੀ ਆਪਣੇ ਸੁਝਾਅ ਈਮੇਲ, ਫੈਕਸ ਆਦਿ ਜ਼ਰੀਏ ਭੇਜ ਸਕਦੀ ਹੈ। ਇਸ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲੈ ਵੀ ਸਕਦੀ ਹੈ। ਇਸ ਸਬੰਧੀ ਜਲਦ ਹੀ ਇੱਕ ਵੈੱਬਸਾਈਟ ਵੀ ਚਾਲੂ ਕਰ ਦਿੱਤੀ ਜਾਵੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …