ਸੰਗਰੂਰ ਦੇ ਪਿੰਡ ਸਾਰੋਂ ਵਿੱਚ ਵੀ ਮਾਂ ਤੇ ਦੋ ਧੀਆਂ ਦੀ ਭੇਤਭਰੀ ਮੌਤ
ਨਵਾਂਸ਼ਹਿਰ, ਬਿਊਰੋ ਨਿਊਜ਼
ਨਵਾਂਸ਼ਹਿਰ ਦੇ ਪਿੰਡ ਮੱਲਪੁਰ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਤੋਂ ਸਿਰਫ ਪੰਜ ਦਿਨ ਪਹਿਲਾਂ ਲੜਕੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਪਿਤਾ ਜੀਤ ਰਾਮ, ਪਤਨੀ ਚੰਨੋ ਅਤੇ ਪੁੱਤਰੀ ਯਮਨਾ ਦੇਵੀ ਵਾਸੀ ਪਿੰਡ ਮੱਲਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਯਮਨਾ ਦੇਵੀ ਦਾ ਵਿਆਹ ਆਉਂਦੀ 10 ਜਨਵਰੀ ਨੂੰ ਹੋਣਾ ਸੀ ਅਤੇ ਵਿਆਹ ਤੋਂ ਪੰਜ ਦਿਨ ਪਹਿਲਾਂ ਹੀ ਪਰਿਵਾਰ ਨੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਸੰਗਰੂਰ ਦੇ ਪਿੰਡ ਸਾਰੋਂ ਵਿੱਚ ਵੀ ਮਾਂ ਤੇ ਦੋ ਧੀਆਂ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ ਹੈ। ਮੁੱਢਲੀ ਜਾਂਚ ਦੌਰਾਨ ਮਾਮਲਾ ਖੁਦਕੁਸ਼ੀ ਦਾ ਜਾਪ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਆਪਣੀਆਂ ਧੀਆਂ ਦਾ ਕਤਲ ਕਰਨ ਤੋਂ ਬਾਅਦ ਮਾਂ ਨੇ ਖੁਦਕੁਸ਼ੀ ਕੀਤੀ ਹੈ, ਕਿਉਂਕਿ ਮਾਂ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …