Breaking News
Home / ਪੰਜਾਬ / ਮਾਂ ਬੋਲੀ ਪੰਜਾਬੀ ‘ਚ ਹੋਵੇਗੀ ਤਕਨੀਕੀ ਸਿੱਖਿਆ ਦੀ ਪੜ੍ਹਾਈ

ਮਾਂ ਬੋਲੀ ਪੰਜਾਬੀ ‘ਚ ਹੋਵੇਗੀ ਤਕਨੀਕੀ ਸਿੱਖਿਆ ਦੀ ਪੜ੍ਹਾਈ

ਚਰਨਜੀਤ ਚੰਨੀ ਨੇ ਕਿਹਾ, ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ 25 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦੇ ਪੰਜਾਬੀ ਅਨੁਵਾਦ ਦਾ ਕੰਮ ਚੱਲ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਡੀ.ਜੀ.ਟੀ., ਭਾਰਤ ਸਰਕਾਰ ਨੂੰ 25 ਹਜ਼ਾਰ ਤੋਂ ਵੱਧ ਪ੍ਰਸ਼ਨਾਂ ਦਾ ਪੁਲੰਦਾ ਭੇਜਿਆ ਗਿਆ ਹੈ ਤਾਂ ਜੋ ਸੂਬੇ ਦੇ ਵਿਦਿਆਰਥੀਆਂ ਲਈ ਪ੍ਰਸ਼ਨ ਪੱਤਰ ਪੰਜਾਬੀ ਵਿੱਚ ਭੇਜੇ ਜਾ ਸਕਣ, ਜਦੋਂ ਕਿ ਪਹਿਲਾਂ ਤਕਨੀਕੀ ਸਿੱਖਿਆ ਦੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਅੰਗਰੇਜ਼ੀ ਤੇ ਹਿੰਦੀ ਵਿੱਚ ਹੀ ਪ੍ਰਸ਼ਨ ਪੱਤਰ ਭੇਜੇ ਜਾਂਦੇ ਸਨ, ਜਿਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਨੂੰ ਸਮਝਣ ਤੇ ਹੱਲ ਕਰਨ ਵਿੱਚ ਦਿੱਕਤ ਆਉਂਦੀ ਸੀ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਖੁਲਾਸਾ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਂ ਬੋਲੀ ਦਿਵਸ ਮੌਕੇ ਐਲਾਨ ਕੀਤਾ ਸੀ, ਜਿਸ ਨੂੰ ਇਕ ਸਾਲ ਵਿੱਚ ਹੀ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …