‘ਆਪ’ ਆਗੂਆਂ ਨੇ ਸਾਧੂ ਸਿੰਘ ਧਰਮਸੋਤ ‘ਤੇ ਵੀ ਚੁੱਕੇ ਸਵਾਲ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਨੂੂੰ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖ ਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 63 ਕਰੋੜ ਰੁਪਏ ਦੇ ਘੁਟਾਲੇ ਕੀਤੇ ਜਾਣ ਕਾਰਨ ਕੇਂਦਰ ਸਰਕਾਰ ਨੇ ਸਕਾਲਰਸ਼ਿੱਪ ਦੀ ਅਗਲੀ ਕਿਸ਼ਤ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …