21.8 C
Toronto
Thursday, September 10, 2026
spot_img
Homeਪੰਜਾਬਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨਸ਼ਤਾਬਦੀ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਭੇਜਿਆ ਜਾਵੇਗਾ ਸੱਦਾ
ਅੰਮ੍ਰਿਤਸਰ, ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਫਰਵਰੀ ਤੇ ਮਈ ‘ਚ ਆਉਣ ਵਾਲੀਆਂ ਸ਼ਤਾਬਦੀਆਂ ਦੇ ਪ੍ਰੋਗਰਾਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਬੁਲਾਇਆ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਇਹ ਸ਼ਤਾਬਦੀ ਸਮਾਗਮ ਕਰਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੋਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਹੀਂ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨਾਲ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਰਲ ਕੇ ਮਨਾਉਣ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਸਮਾਗਮ ਸਿੱਖ ਪੰਥ ਵੱਲੋਂ ਕੀਤੇ ਜਾਣ ਵਾਲੇ ਸਮਾਗਮ ਹਨ ਤੇ ਸਾਰਿਆਂ ਨੂੰ ਇਨ੍ਹਾਂ ‘ਚ ਸ਼ਾਮਲ ਹੋਣਾ ਚਾਹੀਦਾ ਹੈ।

RELATED ARTICLES
POPULAR POSTS