ਸ਼ੋਭਾ ਸਿੰਘ ਦੀ ਬੇਟੀ ਨੇ ਕਾਪੀ ਰਾਈਟ ਦਾ ਕੀਤਾ ਦਾਅਵਾ
ਚੰਡੀਗੜ੍ਹ, ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ‘ਤੇ ਪੰਜਾਬ ਸਰਕਾਰ ਹੁਣ ਪ੍ਰਸਿੱਧ ਪੇਂਟਰ ਸ਼ੋਭਾ ਸਿੰਘ ਦੀਆਂ ਬਣਾਈਆਂ ਤਸਵੀਰਾਂ ਨੂੰ ਇਸਤੇਮਾਲ ਨਹੀਂ ਕਰੇਗੀ। ਸ਼ੋਭਾ ਸਿੰਘ ਦੀ ਬੇਟੀ ਵੱਲੋਂ ਪੰਜਾਬ ਸਰਕਾਰ ਦੇ ਕੈਲੰਡਰ ‘ਤੇ ਛਾਪੀ ਗਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ‘ਤੇ ਕਾਪੀਰਾਈਟ ਦਾ ਦਾਅਵਾ ਪ੍ਰਗਟਾਉਣ ਤੋਂ ਬਾਅਦ ਸਰਕਾਰ ਨੇ ਅਫਸੋਸ ਪ੍ਰਗਟ ਕੀਤਾ ਹੈ। ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਲੰਡਰ ‘ਤੇ ਛਪ ਚੁੱਕੀ ਤਸਵੀਰ ਨੂੰ ਹਟਾਇਆ ਨਹੀਂ ਜਾ ਸਕਦਾ ਪਰ ਉਹ ਭਰੋਸਾ ਦਿੰਦੇ ਹਨ ਕਿ ਪੂਰਾ ਸਾਲ ਮਨਾਏ ਜਾਣ ਵਾਲੇ ਪ੍ਰਕਾਸ਼ ਪੂਰਬ ਦੇ ਸਮਾਗਮ ‘ਤੇ ਇਹ ਤਸਵੀਰ ਇਸਤੇਮਾਲ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …