ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ‘ਚ ਰਿਲਾਇੰਸ ਜੀਓ ਦੇ ਮੋਬਾਇਲ ਟਾਵਰ ਤੋੜਨ ਦੇ ਮਾਮਲੇ ‘ਚ ਰਿਲਾਇੰਸ ਵੱਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬ ਕੀਤਾ ਹੈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਸਰਕਾਰ ਨੇ ਇਕ ਹਜ਼ਾਰ ਤੋਂ ਜ਼ਿਆਦਾ ਪੈਟਰੋਲਿੰਗ ਪਾਰਟੀਆਂ ਤੇ ਸਾਰੇ ਜ਼ਿਲ੍ਹਿਆਂ ‘ਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਰਿਲਾਇੰਸ ਦੀ ਜਾਇਦਾਦ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਪੰਜਾਬ ਸਰਕਾਰ ਨੇ ਕਿਹਾ ਕਿ ਸਰਕਾਰ ਇਸ ਮਾਮਲੇ ‘ਚ ਗੰਭੀਰ ਹੈ। ਕਿਸੇ ਵੀ ਤਰ੍ਹਾਂ ਦੀ ਜਾਇਦਾਦ ਨੂੰ ਨੁਕਸਾਨ ਨਾ ਹੋਵੇ, ਉਹ ਇਸ ਗੱਲ ਦਾ ਧਿਆਨ ਰੱਖੇਗੀ ਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਵੀ ਕਰ ਰਹੀ ਹੈ। ਸਰਕਾਰ ਦੇ ਜਵਾਬ ‘ਤੇ ਹਾਈਕੋਰਟ ਨੇ ਕੇਂਦਰੀ ਤੇ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਪੰਜਾਬ ਤੇ ਦੂਰਸੰਚਾਰ ਵਿਭਾਗ ਨੂੰ 8 ਫਰਵਰੀ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …