ਰਾਹੁਲ ਗਾਂਧੀ ਨੇ ਕਿਹਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ
ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ‘ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧੇ। ਇਸ ਸਬੰਧੀ ਰਾਹੁਲ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਮੋਦੀ ਸਰਕਾਰ ਦੀ ਉਦਾਸੀਨਤਾ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲਈ ਹੈ। ਕਿਸਾਨਾਂ ਦੇ ਹੰਝੂ ਪੂੰਝਣ ਦੀ ਬਜਾਏ, ਭਾਰਤ ਸਰਕਾਰ ਉਨ੍ਹਾਂ ‘ਤੇ ਹੰਝੂ ਗੈਸ ਨਾਲ ਹਮਲੇ ਕਰਵਾ ਰਹੀ ਹੈ। ਅਜਿਹੀ ਬੇਰਹਿਮੀ ਸਿਰਫ਼ ਪੂੰਜੀਪਤੀਆਂ ਦੇ ਵਪਾਰਕ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਆਗੂਆਂ ਵਲੋਂ ਅੱਜ ਸੁਨੀਲ ਜਾਖੜ ਦੀ ਅਗਵਾਈ ਹੇਠ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰਨ ਮਗਰੋਂ ਵਾਰ ਮੈਮੋਰੀਅਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀਆਂ ਵਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਬੁਝੇ ਹੋਏ ਦੀਵੇ ਰੱਖੇ ਅਤੇ ਇਸ ਦੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …