Breaking News
Home / ਭਾਰਤ / ਮੀਂਹ ਤੇ ਕੜਾਕੇ ਦੀ ਠੰਡ ‘ਚ ਕਿਸਾਨਾਂ ਦੇ ਹੌਂਸਲੇ ਬੁਲੰਦ

ਮੀਂਹ ਤੇ ਕੜਾਕੇ ਦੀ ਠੰਡ ‘ਚ ਕਿਸਾਨਾਂ ਦੇ ਹੌਂਸਲੇ ਬੁਲੰਦ

ਟਿੱਕਰੀ ਬਾਰਡਰ ‘ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਰੋਸ ਮਾਰਚ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 41ਵਾਂ ਦਿਨ ਹੈ। ਟਿੱਕਰੀ ਬਾਰਡਰ ਉਤੇ ਵਰ੍ਹਦੇ ਮੀਂਹ ਵਿੱਚ ਵੀ ਕਿਸਾਨਾਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ। ਠੰਢ ਤੇ ਮੀਂਹ ਦੀ ਪਰਵਾਹ ਕੀਤੇ ਬਿਨਾਂ ਸਾਬਕਾ ਫੌਜੀਆਂ, ਨੌਜਵਾਨ ਤੇ ਬਜ਼ਰੁਗ ਕਿਸਾਨਾਂ ਨੇ ਨੰਗੇ ਧੜ ਰੋਸ ਮਾਰਚ ਕੱਢਿਆ। ਕਿਸਾਨਾਂ ਦੇ ਇਸ ਹੌਂਸਲੇ ਤੇ ਜ਼ਜਬੇ ਨੂੰ ਦੇਖ ਕੇ ਸਥਾਨਕ ਨਿਵਾਸੀ ਵੀ ਹੈਰਾਨ ਰਹਿ ਗਏ। ਕੜਾਕੇ ਦੀ ਠੰਡ ਵਿਚ ਲੋਕ ਰਜਾਈਆਂ ਵਿੱਚੋਂ ਨਹੀਂ ਨਿਕਲਦੇ ਪਰ ਪੰਜਾਬ ਤੋਂ ਪਹੁੰਚੇ ਕਿਸਾਨ ਨੰਗੇ ਧੜ ਹੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਟਿੱਕਰੀ ਬਾਰਡਰ ‘ਤੇ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਪਹਿਲਾਂ ਵਾਂਗ ਹੀ ਸਰਕਾਰ ਖਿਲਾਫ ਡਟੇ ਰਹਿਣਗੇ। ਜ਼ਿਕਰਯੋਗ ਹੈ ਕਿ ਕੇਂਦਰ ਦੇ ਮੰਤਰੀਆਂ ਦੀਆਂ ਕਿਸਾਨਾਂ ਨਾਲ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਹਨ, ਉਹ ਸਾਰੀਆਂ ਹੀ ਬੇਸਿੱਟਾ ਰਹੀਆਂ ਹਨ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …