ਮੋਦੀ ਨੂੰ ਲੱਭਣਾ ਪਵੇਗਾ ਗਣਤੰਤਰ ਦਿਵਸ ਸਮਾਗਮਾਂ ਲਈ ਨਵਾਂ ਮਹਿਮਾਨ
ਲੰਡਨ/ਬਿਊਰੋ ਨਿਊਜ਼
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਨੇ ਜੌਹਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਭੇਜਿਆ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਵੀ ਕਰ ਲਿਆ ਸੀ। ਹੁਣ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਫ਼ੈਲਣ ਦੇ ਮੱਦੇਨਜ਼ਰ ਉਨ੍ਹਾਂ ਨੇ ਭਾਰਤ ਦੀ ਯਾਤਰਾ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਜੌਹਨਸਨ ਨੇ ਅੱਜ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਭਾਰਤ ਨਾ ਆ ਸਕਣ ‘ਤੇ ਅਫਸੋਸ ਵੀ ਜ਼ਾਹਰ ਕੀਤਾ। ਜੌਹਨਸਨ ਨੇ ਕਿਹਾ ਕਿ ਜਿਸ ਤਰ੍ਹਾਂ ਬ੍ਰਿਟੇਨ ਵਿਚ ਕਰੋਨਾ ਦਾ ਨਵਾਂ ਸਟ੍ਰੇਨ ਫੈਲ ਰਿਹਾ ਹੈ, ਉਸ ਨੂੰ ਦੇਖਦਿਆਂ ਉਨ੍ਹਾਂ ਦਾ ਦੇਸ਼ ਵਿਚ ਰਹਿਣਾ ਜ਼ਰੂਰੀ ਹੈ। ਇਸਦੇ ਚੱਲਦਿਆਂ ਗਣਤੰਤਰ ਦਿਵਸ ਸਮਾਗਮਾਂ ਲਈ ਮੋਦੀ ਨੂੰ ਹੁਣ ਨਵਾਂ ਮਹਿਮਾਨ ਲੱਭਣਾ ਪਵੇਗਾ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …