ਬੌਰਸ ਜੌਹਨਸਨ ਨੇ ਭਾਰਤ ਆਉਣ ਤੋਂ ਕਰ ਦਿੱਤਾ ਸੀ ਇਨਕਾਰ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣਤੰਤਰ ਦਿਵਸ ਪਰੇਡ ਮੌਕੇ ਇਸ ਵਾਰ ਕੋਈ ਵਿਦੇਸ਼ੀ ਮਹਿਮਾਨ ਚੀਫ ਗੈਸਟ ਨਹੀਂ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਭਾਰਤ ਸਰਕਾਰ ਵੱਲੋਂ ਕਿਸੇ ਵੀ ਨਵੇਂ ਵਿਦੇਸ਼ੀ ਮਹਿਮਾਨ ਨੂੰ ਮੁੜ ਤੋਂ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਸੱਦਾ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ ਯੂਕੇ ਵਿੱਚ ਫੈਲੇ ਕਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਭਾਰਤ ਦੌਰਾ ਰੱਦ ਕਰ ਦਿੱਤਾ ਸੀ। ਜੌਹਨਸਨ ਵਲੋਂ ਭਾਰਤ ਦੌਰਾ ਰੱਦ ਕਰਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਚਰਚਾ ਛਿੜ ਗਈ ਕਿ ਇੰਗਲੈਂਡ ਦੇ ਪ੍ਰਧਾਨ ਮੰਤਰੀ ਨੇ ਕਿਸਾਨੀ ਸੰਘਰਸ਼ ਕਰਕੇ ਭਾਰਤ ਦਾ ਦੌਰਾ ਰੱਦ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਹਿ ਦਿੱਤਾ ਕਿ ਕਿਸਾਨੀ ਸੰਘਰਸ਼ ਕਰਕੇ ਹੀ ਜੌਹਨਸਨ ਨੇ ਭਾਰਤ ਦਾ ਦੌਰਾ ਰੱਦ ਕੀਤਾ ਹੈ।
Check Also
‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ
ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ …