Breaking News
Home / ਪੰਜਾਬ / ਪੰਜਾਬ ‘ਚ ਭਲਕੇ 7 ਜਨਵਰੀ ਤੋਂ ਖੁੱਲ੍ਹਣਗੇ ਸਕੂਲ

ਪੰਜਾਬ ‘ਚ ਭਲਕੇ 7 ਜਨਵਰੀ ਤੋਂ ਖੁੱਲ੍ਹਣਗੇ ਸਕੂਲ

5ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਲਕੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ 5ਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ‘ਚ ਪਹੁੰਚ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਦੇ ਖ਼ਤਰੇ ਨੂੰ ਰੋਕਿਆ ਜਾ ਸਕੇ।

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …