ਕੇਜਰੀਵਾਲ ਦੀ ਤੁਲਨਾ ਬਨਾਰਸੀ ਠੱਗ ਨਾਲ ਕੀਤੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਨਿਸ਼ਾਨੇ ‘ਤੇ ਹਨ। ਮਜੀਠੀਆ ਵੱਲੋਂ ਕੇਜਰੀਵਾਲ ਖਿਲਾਫ ਤਿੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਕੇਜਰੀਵਾਲ ਨੂੰ ‘ਬਨਾਰਸੀ ਠੱਗ’ ਤੱਕ ਵੀ ਕਹਿ ਦਿੱਤਾ।
ਹੈਰਾਨੀ ਦੀ ਗੱਲ ਹੈ ਕਿ ਮਜੀਠੀਆ ਨੇ ਕੇਜਰੀਵਾਲ ਤੇ ਹੋਰ ਆਗੂਆਂ ਖਿਲਾਫ ਨਸ਼ਾ ਤਸਕਰ ਕਹਿਣ ‘ਤੇ ਮਾਣਹਾਨੀ ਕੇਸ ਦਰਜ ਕਰਵਾਇਆ ਹੈ। ਹੁਣ ਮਜੀਠੀਆ ਆਮ ਆਦਮੀ ਪਾਰਟੀ ਖਿਲਾਫ ਉਸ ਤੋਂ ਵੀ ਮੰਦੀ ਸ਼ਬਦਾਵਲੀ ਵਰਤ ਰਹੇ ਹਨ। ਲੰਘੇ ਦਿਨ ਮਜੀਠੀਆ ਨੇ ਅਸ਼ੀਸ਼ ਖੇਤਾਨ ਨੂੰ ਸ਼ੈਤਾਨ ਤੱਕ ਕਹਿ ਦਿੱਤਾ ਸੀ।
ਮਜੀਠੀਆ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਿਚ ਬਨਾਰਸ ਦੇ ਠੱਗਾਂ ਤੋਂ ਵੀ ਕਈ ਗੁਣਾਂ ਅੱਗੇ ਲੰਘ ਗਏ ਹਨ। ਪੰਜਾਬ ਵਿੱਚ ਸੱਤਾ ਦੀ ਲਾਲਸਾ ਕਾਰਨ ਕੇਜਰੀਵਾਲ ਵੱਲੋਂ ਪੰਜਾਬ ਨੂੰ ਭਰਾ ਮਾਰੂ ਜੰਗ ਵੱਲ ਧੱਕਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਪੰਜਾਬੀਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …