8 C
Toronto
Friday, December 19, 2025
spot_img
Homeਭਾਰਤਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਵੀ ਚਿੰਤਤ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ

11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ ਦਾ ਹੱਲ ਕੱਢਿਆ ਜਾਵੇ। ਇਸ ਦੇ ਨਾਲ ਹੀ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਇਕ ਹੋਰ ਪਟੀਸ਼ਨ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਐਮ. ਐਲ. ਸ਼ਰਮਾ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ। ਫਿਲਹਾਲ ਸਾਰੀਆਂ ਪਟੀਸ਼ਨਾਂ ‘ਤੇ ਹੁਣ 11 ਜਨਵਰੀ ਦਿਨ ਸੋਮਵਾਰ ਨੂੰ ਸੁਣਵਾਈ ਹੋਵੇਗੀ।

RELATED ARTICLES
POPULAR POSTS