-4.7 C
Toronto
Wednesday, December 3, 2025
spot_img
Homeਦੁਨੀਆਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਅਮਰੀਕਾ ਦੇ ਹੋਣਗੇ ਉਪ ਰਾਸ਼ਟਰਪਤੀ

ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਅਮਰੀਕਾ ਦੇ ਹੋਣਗੇ ਉਪ ਰਾਸ਼ਟਰਪਤੀ

ਟਰੰਪ ਦੇ ਸਮਰਥਕਾਂ ਨੇ ਮਚਾਇਆ ਹੱਲਾ, ਚਾਰ ਵਿਅਕਤੀਆਂ ਦੀ ਮੌਤ
ਵਾਸ਼ਿੰਗਟਨ, ਬਿਊਰੋ ਨਿਊਜ਼
ਅਮਰੀਕਾ ਵਿਚ ਹਿੰਸਾ ਦੇ ਵਿਚਕਾਰ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਕਾਂਗਰਸ ਦੀ ਮਨਜੂਰੀ ਤੋਂ ਬਾਅਦ ਜੋਅ ਬਿਡੇਨ ਅਧਿਕਾਰਤ ਤੌਰ ‘ਤੇ ਅਮਰੀਕਾ ਦੇ ਰਾਸ਼ਟਰਪਤੀ ਹੋਣਗੇ ਅਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ। ਇਸ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ 20 ਜਨਵਰੀ ਨੂੰ ਕਾਨੂੰਨ ਦੇ ਮੁਤਾਬਕ ਬਿਡੇਨ ਨੂੰ ਪਾਵਰ ਸੌਂਪ ਦੇਣਗੇ। ਇਸ ਤੋਂ ਪਹਿਲਾਂ ਕੁਰਸੀ ਛੱਡ ਰਹੇ ਟਰੰਪ ਦੇ ਹਜ਼ਾਰਾਂ ਸਮਰਥਕ ਕੈਪੀਟਲ ਕੰਪਲੈਕਸ ਵਿਚ ਦਾਖਲ ਹੋਏ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਸਖਤ ਸੰਘਰਸ਼ ਕਰਨਾ ਪਿਆ। ਹਾਲਾਤ ਵਿਗੜਦੇ ਦੇਖ ਕੇ ਦੇਸ਼ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ 15 ਦਿਨਾਂ ਲਈ ਐਮਰਜੈਂਸੀ ਲਗਾ ਦਿੱਤੀ ਗਈ ਹੈ। ਅਮਰੀਕਾ ਵਿਚ ਹੋਈ ਹਿੰਸਾ ਦੀ ਵਿਸ਼ਵ ਦੇ ਕਈ ਆਗੂਆਂ ਨੇ ਨਿੰਦਾ ਕੀਤੀ ਹੈ।

RELATED ARTICLES
POPULAR POSTS