ਬੀ. ਐਮ. ਸੀ. ਨੇ ਪੁਲਿਸ ਕੋਲ ਕੀਤੀ ਸ਼ਿਕਾਇਤ
ਮੁੰਬਈ, ਬਿਊਰੋ ਨਿਊਜ਼
ਬੀ. ਐਮ. ਸੀ. ਨੇ ਅਦਾਕਾਰ ਸੋਨੂੰ ਸੂਦ ਵਿਰੁੱਧ ਸ਼ਿਕਾਇਤ ਕਰਦਿਆਂ ਜੁਹੂ ਪੁਲਿਸ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਬੀ. ਐਮ. ਸੀ. ਨੇ ਆਰੋਪ ਲਾਇਆ ਹੈ ਕਿ ਸੋਨੂੰ ਸੂਦ ਨੇ ਜੁਹੂ ਸਥਿਤ ਇਕ 6 ਮੰਜ਼ਲਾ ਰਿਹਾਇਸ਼ੀ ਇਮਾਰਤ ਨੂੰ ਉਸ ਦੀ ਮਨਜ਼ੂਰੀ ਲਏ ਬਿਨਾਂ ਹੀ ਹੋਟਲ ‘ਚ ਬਦਲ ਦਿੱਤਾ। ਬੀ. ਐਮ. ਸੀ. ਦਾ ਕਹਿਣਾ ਹੈ ਕਿ ਉਸ ਵਲੋਂ ਸੋਨੂੰ ਨੂੰ ਨੋਟਿਸ ਦਿੱਤਾ ਗਿਆ ਸੀ, ਜਿਸ ਦਾ ਉਨ੍ਹਾਂ ਨੇ ਜਵਾਬ ਨਹੀਂ ਦਿੱਤਾ। ਇਸ ਦੇ ਨਾਲ ਹੀ ਬੀ. ਐਮ. ਸੀ. ਨੇ ਆਰੋਪ ਲਾਇਆ ਕਿ ਸੋਨੂੰ ਨੇ ਗ਼ੈਰ-ਕਾਨੂੰਨੀ ਨਿਰਮਾਣ ਦਾ ਕੰਮ ਜਾਰੀ ਰੱਖਦਿਆਂ ਉਸ ਨੂੰ ਪੂਰਾ ਕੀਤਾ। ਇਕ ਮੀਡੀਆ ਰਿਪੋਰਟ ਮੁਤਾਬਕ ਬੀ. ਐਮ. ਸੀ. ਨੇ ਜੁਹੂ ਪੁਲਿਸ ਨੂੰ ਮਹਾਰਾਸ਼ਟਰ ਰੀਜਨ ਐਂਡ ਟਾਊਨ ਪਲਾਨਿੰਗ ਐਕਟ ਦੇ ਤਹਿਤ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …