ਰਵਨੀਤ ਬਿੱਟੂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸਨ ਭਾਜਪਾਈ
ਲੁਧਿਆਣਾ, ਬਿਊਰੋ ਨਿਊਜ਼
ਲੁਧਿਆਣਾ ਵਿਚ ਭਾਜਪਾ ਕਾਰਕੁੰਨਾਂ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਜਪਾ ਕਾਰਕੁੰਨਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ ਅਤੇ ਪੁਲਿਸ ਨੇ ਭਾਜਪਾ ਦੇ ਕਈ ਕਾਰਕੁੰਨਾਂ ਨੂੰ ਹਿਰਾਸਤ ਵਿਚ ਲਿਆ। ਧਿਆਨ ਰਹੇ ਕਿ ਭਾਜਪਾ ਵਰਕਰਾਂ ਨੇ ਅੱਜ ਲਗਾਤਾਰ ਚੌਥੇ ਦਿਨ ਰਵਨੀਤ ਬਿੱਟੂ ਖ਼ਿਲਾਫ਼ ਧਰਨਾ ਦਿੱਤਾ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਰਵਨੀਤ ਬਿੱਟੂ ਖਿਲਾਫ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਇਹ ਧਰਨਾ ਚੱਲਦਾ ਰਹੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …