Breaking News
Home / ਪੰਜਾਬ / ਪੰਜਾਬ ‘ਚ ਅੱਜ ਖੁੱਲ੍ਹੇ ਸਕੂਲ, ਬੱਚਿਆਂ ‘ਚ ਦਿਸਿਆ ਉਤਸ਼ਾਹ

ਪੰਜਾਬ ‘ਚ ਅੱਜ ਖੁੱਲ੍ਹੇ ਸਕੂਲ, ਬੱਚਿਆਂ ‘ਚ ਦਿਸਿਆ ਉਤਸ਼ਾਹ

ਪਟਿਆਲਾ ‘ਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਕੀਤਾ ਗਿਆ ਸਵਾਗਤ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਅਤੇ ਬੱਚਿਆਂ ਵਿਚ ਉਤਸ਼ਾਹ ਵੀ ਦੇਖਿਆ ਗਿਆ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ, ਜਦਕਿ ਪਟਿਆਲਾ ਦੇ ਮਲਟੀਪਰਪਜ਼ ਸਕੂਲ ਵਿੱਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਜ਼ਿਆਦਾ ਰਹੀ ਅਤੇ ਦਿਹਾਤੀ ਖੇਤਰਾਂ ਵਿੱਚ ਘੱਟ ਸੀ। ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਦੇ ਆਦੇਸ਼ ਅਨੁਸਾਰ ਸਕੂਲ ਸਵੇਰੇ ਦਸ ਵਜੇ ਤੋਂ ਲੈ ਤੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹੇ ਗਏ ਹਨ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …