Breaking News
Home / ਭਾਰਤ / ਕਿਸਾਨ ਅੰਦੋਲਨ ‘ਚ ਕਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਕਿਸਾਨ ਅੰਦੋਲਨ ‘ਚ ਕਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਕਿਹਾ, ਤਬਲੀਗ਼ੀ ਜਮਾਤ ਦੇ ਵਾਂਗ ਨਾ ਹੋ ਜਾਵੇ ਦਿੱਕਤ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਕੀ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ? ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ ਜਾਂ ਨਹੀਂ? ਜੇਕਰ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਤਬਲੀਗ਼ੀ ਜਮਾਤ ਵਾਂਗ ਦਿੱਕਤ ਹੋ ਸਕਦੀ ਹੈ। ਜੰਮੂ ਦੀ ਵਕੀਲ ਸੁਪ੍ਰਿਆ ਪੰਡਿਤਾ ਨੇ ਮਹਾਂਮਾਰੀ ਦੇ ਪ੍ਰਸਾਰ ਅਤੇ ਲੱਖਾਂ ਲੋਕਾਂ ਦੀ ਸਿਹਤ ਦੇ ਮੁੱਦੇ ਨੂੰ ਲੈ ਕੇ ਦਿੱਲੀ ਸਰਕਾਰ, ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੀ ਭੂਮਿਕਾ ‘ਤੇ ਸਵਾਲ ਚੁੱਕਦਿਆਂ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਸਰਕਾਰ ਨੂੰ ਕਿਹਾ ਕਿ ਤੁਹਾਨੂੰ ਦੱਸਣਾ ਚਾਹੀਦਾ ਹੈ ਕਿ ਕੀ ਚੱਲ ਰਿਹਾ ਹੈ? ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਨੋਟਿਸ ਵੀ ਜਾਰੀ ਕੀਤਾ।

Check Also

‘ਆਪ’ ਆਗੂ ਸੰਜੇ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਲਗਾਇਆ ਵੱਡਾ ਆਰੋਪ

ਕਿਹਾ : 5ਜੀ ਨੀਲਾਮੀ ਰਾਹੀਂ ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ਵੰਡੇ 15 ਲੱਖ ਕਰੋੜ …