Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਭੂਸ਼ਣ ਦੇ ਬਿਆਨ ਤੋਂ ਬਾਅਦ ਦਿੱਤੀ ਸਫਾਈ

ਕੈਪਟਨ ਅਮਰਿੰਦਰ ਨੇ ਭੂਸ਼ਣ ਦੇ ਬਿਆਨ ਤੋਂ ਬਾਅਦ ਦਿੱਤੀ ਸਫਾਈ

ਕਿਹਾ, ਪੰਜਾਬ ‘ਚ ਨਹੀਂ ਲਾਗੂ ਕੇਂਦਰ ਦੇ ਖੇਤੀ ਕਾਨੂੰਨ
ਚੰਡੀਗੜ੍ਹ, ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਲਾਗੂ ਨਹੀਂ ਹਨ। ਮੁੱਖ ਮੰਤਰੀ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਵਿਚ ਕੇਂਦਰ ਦੇ ਤਿੰਨੇ ਖੇਤੀ ਕਾਨੂੰਨ ਲਾਗੂ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਮੰਤਰੀ ਭਾਰਤ ਭੂਸ਼ਣ ਨਾਲ ਗੱਲਬਾਤ ਹੋਈ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਸਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਬਿਆਨ ਨੂੰ ਸ਼ਰਾਰਤ ਭਰੇ ਢੰਗ ਨਾਲ ਹੋਰ ਹੀ ਰੰਗਤ ਦੇ ਦਿੱਤੀ ਗਈ ਹੈ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …