Breaking News
Home / ਹਫ਼ਤਾਵਾਰੀ ਫੇਰੀ / ਬੌਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ

ਬੌਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ

ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਨੇ ਜੌਹਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਭੇਜਿਆ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਵੀ ਕਰ ਲਿਆ ਸੀ। ਹੁਣ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਫ਼ੈਲਣ ਦੇ ਮੱਦੇਨਜ਼ਰ ਉਨ੍ਹਾਂ ਨੇ ਭਾਰਤ ਦੀ ਯਾਤਰਾ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਪ੍ਰਧਾਨ ਮੰਤਰੀ ਜੌਹਨਸਨ ਨੇ ਅੱਜ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਭਾਰਤ ਨਾ ਆ ਸਕਣ ‘ਤੇ ਅਫਸੋਸ ਵੀ ਜ਼ਾਹਰ ਕੀਤਾ। ਜੌਹਨਸਨ ਨੇ ਕਿਹਾ ਕਿ ਜਿਸ ਤਰ੍ਹਾਂ ਬ੍ਰਿਟੇਨ ਵਿਚ ਕਰੋਨਾ ਦਾ ਨਵਾਂ ਸਟ੍ਰੇਨ ਫੈਲ ਰਿਹਾ ਹੈ, ਉਸ ਨੂੰ ਦੇਖਦਿਆਂ ਉਨ੍ਹਾਂ ਦਾ ਦੇਸ਼ ਵਿਚ ਰਹਿਣਾ ਜ਼ਰੂਰੀ ਹੈ। ਗਣਤੰਤਰ ਦਿਵਸ ਪਰੇਡ ਮੌਕੇ ਇਸ ਵਾਰ ਕੋਈ ਵਿਦੇਸ਼ੀ ਮਹਿਮਾਨ ਚੀਫ ਗੈਸਟ ਨਹੀਂ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਭਾਰਤ ਸਰਕਾਰ ਵੱਲੋਂ ਕਿਸੇ ਵੀ ਨਵੇਂ ਵਿਦੇਸ਼ੀ ਮਹਿਮਾਨ ਨੂੰ ਮੁੜ ਤੋਂ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …