11.4 C
Toronto
Thursday, May 21, 2026
spot_img
Homeਹਫ਼ਤਾਵਾਰੀ ਫੇਰੀਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਹੋਣਗੇ ਅਮਰੀਕਾ ਦੇ ਉਪ ਰਾਸ਼ਟਰਪਤੀ

ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਹੋਣਗੇ ਅਮਰੀਕਾ ਦੇ ਉਪ ਰਾਸ਼ਟਰਪਤੀ

20 ਜਨਵਰੀ ਨੂੰ ਚੁੱਕਣਗੇ ਅਹੁਦੇ ਦੀ ਸਹੁੰ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ ਅਤੇ ਉਹ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਕਾਂਗਰਸ ਦੀ ਮਨਜੂਰੀ ਤੋਂ ਬਾਅਦ ਜੋਅ ਬਿਡੇਨ ਅਧਿਕਾਰਤ ਤੌਰ ‘ਤੇ ਅਮਰੀਕਾ ਦੇ ਰਾਸ਼ਟਰਪਤੀ ਹੋਣਗੇ ਅਤੇ ਕਮਲਾ ਹੈਰਿਸ ਉਪ ਰਾਸ਼ਟਰਪਤੀ। ਰਾਸ਼ਟਰਪਤੀ ਜੋਅ ਬਿਡੇਨ ਨੂੰ 306 ਵੋਟਾਂ ਮਿਲੀਆਂ, ਜਦਕਿ ਰਾਸ਼ਟਰਪਤੀ ਬਣਨ ਲਈ 270 ਵੋਟਾਂ ਦੀ ਲੋੜ ਸੀ। ਇਸੇ ਦੌਰਾਨ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਚੋਣ ਨਤੀਜਿਆਂ ਦਾ ਸਮਰਥਨ ਨਹੀਂ ਕਰਦੇ ਪਰੰਤੂ ਉਹ ਸਹੀ ਢੰਗ ਨਾਲ ਜੋਅ ਬਿਡੇਨ ਨੂੰ ਸੱਤਾ ਸੌਂਪਣਗੇ। ਟਰੰਪ ਨੇ ਕਿਹਾ ਕਿ ਉਹ 20 ਜਨਵਰੀ ਨੂੰ ਕਾਨੂੰਨ ਦੇ ਮੁਤਾਬਕ ਬਿਡੇਨ ਨੂੰ ਪਾਵਰ ਸੌਂਪ ਦੇਣਗੇ।

RELATED ARTICLES
POPULAR POSTS