Breaking News
Home / ਹਫ਼ਤਾਵਾਰੀ ਫੇਰੀ / ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ

11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ.ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ ਦਾ ਹੱਲ ਕੱਢਿਆ ਜਾਵੇ। ਇਸ ਦੇ ਨਾਲ ਹੀ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਇਕ ਹੋਰ ਪਟੀਸ਼ਨ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਐਮ.ਐਲ. ਸ਼ਰਮਾ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ। ਫਿਲਹਾਲ ਸਾਰੀਆਂ ਪਟੀਸ਼ਨਾਂ ‘ਤੇ ਹੁਣ 11 ਜਨਵਰੀ ਦਿਨ ਸੋਮਵਾਰ ਨੂੰ ਸੁਣਵਾਈ ਹੋਵੇਗੀ।

Check Also

ਕੇਜਰੀਵਾਲ ਗ੍ਰਿਫ਼ਤਾਰ

ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ …