-12.5 C
Toronto
Thursday, January 29, 2026
spot_img
Homeਕੈਨੇਡਾਕਿਸਾਨਾਂ ਦੇ ਹੱਕ ਵਿੱਚ ਆਈਆਂ ਸੀਨੀਅਰਜ਼ ਕਲੱਬਾਂ

ਕਿਸਾਨਾਂ ਦੇ ਹੱਕ ਵਿੱਚ ਆਈਆਂ ਸੀਨੀਅਰਜ਼ ਕਲੱਬਾਂ

ਬਰੈਂਪਟਨ/ਬਿਊਰੋ ਨਿਊਜ਼ : ਬੜੇ ਲੰਬੇ ਸਮੇਂ ਤੋਂ ਕਿਸਾਨ ਭਾਰਤ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ। ਇਹ ਤਿੰਨੇ ਕਾਨੂੰਨ ਕਿਸਾਨਾਂ ਲਈ ਹਾਨੀਕਾਰਕ ਹਨ ਅਤੇ ਇਸ ਸੰਘਰਸ਼ ਵਿਚ ਕਿਸਾਨਾਂ ਦੇ ਨਾਲ ਸਾਰੇ ਵਰਗਾਂ ਦੇ ਲੋਕ ਸ਼ਾਮਲ ਹਨ। ਕਿਉਂਕਿ ਅਸਿੱਧੇ ਤੌਰ ‘ਤੇ ਉਹ ਵੀ ਪ੍ਰਭਾਵਿਤ ਹੋਣਗੇ। ਇਹ ਸਾਰੇ ਲੋਕ ਹੱਡ ਚੀਰਵੀਂ ਠੰਡ ਵਿਚ ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਡੇਰੇ ਲਾ ਕੇ ਬੈਠੇ ਹਨ। ਸਾਰੇ ਦੇਸ਼ ਦੇ ਲੋਕ ਉਨ੍ਹਾਂ ਨਾਲ ਹਨ। ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਸਬੰਧ ਵਿਚ ਡੌਨ ਮਿਨੇਕਰ ਸੀਨੀਅਰਜ਼ ਕਲੱਬ ਬਰੈਂਪਟਨ ਅਤੇ ਗੌਰ ਸੀਨੀਅਰ ਕਲੱਬ ਬਰੈਂਪਟਨ ਦੇ ਮੈਂਬਰਾਂ ਦਾ ਵਰਚੂਅਲ ਵਿਚਾਰ ਵਟਾਂਦਰਾ ਹੋਇਆ। ਅਸੀਂ ਸਾਰੇ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਨਾਲ ਖੜ੍ਹੇ ਹਾਂ। ਬੜਾ ਤਰਸ ਆਉਂਦਾ ਹੈ, ਜਦੋਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰੇ ਠੰਡ ਵਿਚ ਬੈਠੇ ਹਨ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਹ ਸਾਰੇ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਲਵੇ ਤਾਂ ਕਿ ਸੁਖ ਸ਼ਾਂਤੀ ਨਾਲ ਸਾਰੇ ਆਪਣੇ ਘਰਾਂ ਨੂੰ ਪਰਤ ਸਕਣ। ਹੋਰ ਜਾਣਕਾਰੀ ਲਈ ਅਮਰੀਕ ਸਿੰਘ ਕੁਮਰੀਆ ਨਾਲ 647-998-7253 ਅਤੇ ਸੁਖਦੇਵ ਸਿੰਘ ਗਿੱਲ ਨਾਲ 416-602-5499 ‘ਤੇ ਸੰਪਰਕ ਕਰ ਸਕਦੇ ਹੋ।

RELATED ARTICLES
POPULAR POSTS