ਸੈਰ-ਸਪਾਟਾ ਮੰਤਰੀ ਨੇ ਸਿੰਚਾਈ ਵਿਭਾਗ ਨੂੰ ਜਲ ਬੱਸਾਂ ਚਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀ ਵਿੱਚ ਬੱਸਾਂ ਚਲਾਉਣੀਆਂ, ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਤੱਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਡ੍ਰੀਮ ਪ੍ਰਾਜੈਕਟ ਸੀ। ਇਹ ਪ੍ਰਾਜੈਕਟ ਜ਼ਮੀਨੀ ਹਕੀਕਤ ਵੀ ਬਣਿਆ, ਪਰ ਕਾਮਯਾਬ ਨਹੀਂ ਹੋ ਸਕਿਆ।
ਪੰਜਾਬ ਵਿਚ 2017 ਦੌਰਾਨ ਸੱਤਾ ਬਦਲਾਅ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਸਾਬਕਾ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤਾਂ ਸੇਲ੍ਹ ‘ਤੇ ਲਗਾ ਦਿੱਤਾ ਸੀ। ਆਪਣੀ ਸਰਕਾਰ ਸਮੇਂ ਸੁਖਬੀਰ ਬਾਦਲ ਬੇਸ਼ੱਕ ਬੇਬੱਸ ਰਹੇ, ਪਰ ਹੁਣ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਪ੍ਰਾਜੈਕਟ ਨੂੰ ਦੁਬਾਰਾ ਸ਼ੁਰੂ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਲਈ ਸੰਭਾਵਨਾਵਾਂ ਤਲਾਸ਼ਣ ਨੂੰ ਕਿਹਾ ਹੈ। ਉਹ ਇਹ ਵੀ ਚਾਹੁੰਦੇ ਹਨ ਕਿ ਵਾਟਰ ਬੱਸ ਨੂੰ ਰੋਪੜ ਵਿਚ ਚਲਾਇਆ ਜਾਵੇ।
ਹਾਲਾਂਕਿ ਇਹ ਸੰਭਾਵਨਾਵਾਂ ਹਾਲੇ ਤਲਾਸ਼ੀਆਂ ਨਹੀਂ ਗਈਆਂ ਹਨ ਕਿ ਇਸ ਨੂੰ ਇੱਥੇ ਚਲਾਇਆ ਜਾ ਸਕਦਾ ਹੈ ਜਾਂ ਨਹੀਂ। ਕਿਉਂਕਿ ਰੋਪੜ ਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਸਤਲੁਜ ਦਰਿਆ ਵਿਚ ਪਹਿਲਾਂ ਹੀ ਕਾਫੀ ਸਿਲਟ ਹੋਣ ਦੀ ਗੱਲ ਕਹੀ ਜਾਂਦੀ ਰਹੀ ਹੈ।ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਸਿੰਚਾਈ ਵਿਭਾਗ ਵਲੋਂ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਬੱਸ ਨੂੰ ਕਿੱਥੇ ਚਲਾਇਆ ਜਾ ਸਕਦਾ ਹੈ। ਉਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …