ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਅਤੇ ਬੱਚਿਆਂ ਵਿਚ ਉਤਸ਼ਾਹ ਵੀ ਦੇਖਿਆ ਗਿਆ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ, ਜਦਕਿ ਪਟਿਆਲਾ ਦੇ ਮਲਟੀਪਰਪਜ਼ ਸਕੂਲ ਵਿੱਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਜ਼ਿਆਦਾ ਰਹੀ ਅਤੇ ਦਿਹਾਤੀ ਖੇਤਰਾਂ ਵਿੱਚ ਘੱਟ ਸੀ। ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਦੇ ਆਦੇਸ਼ ਅਨੁਸਾਰ ਸਕੂਲ ਸਵੇਰੇ ਦਸ ਵਜੇ ਤੋਂ ਲੈ ਤੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹੇ ਗਏ ਹਨ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …