10.5 C
Toronto
Monday, March 16, 2026
spot_img
Homeਪੰਜਾਬਪੰਜਾਬ 'ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਲਕਿਆਂ ‘ਚ ਹੋਏ ਸਰਗਰਮ
ਚੰਡੀਗੜ੍ਹ : ਪੰਜਾਬ ‘ਚ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ ਮਹੀਨੇ ‘ਚ ਚੋਣਾਂ ਕਰਵਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਸੀ। ਧਿਆਨ ਰਹੇ ਕਿ ਨਗਰ ਕੌਂਸਲ ਚੋਣਾਂ ਲਈ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਪੂਰੀਆਂ ਤਿਆਰੀਆਂ ਵਿੱਢੀਆਂ ਹੋਈਆਂ ਹਨ ਤੇ ਚੋਣ ਲਈ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

RELATED ARTICLES

POPULAR POSTS