-4.6 C
Toronto
Monday, February 2, 2026
spot_img
Homeਪੰਜਾਬਸੁਰਜੀਤ ਜਿਆਣੀ ਤੇ ਹਰਜੀਤ ਗਰੇਵਾਲ ਪ੍ਰਧਾਨ ਮੰਤਰੀ ਨੂੰ ਮਿਲੇ

ਸੁਰਜੀਤ ਜਿਆਣੀ ਤੇ ਹਰਜੀਤ ਗਰੇਵਾਲ ਪ੍ਰਧਾਨ ਮੰਤਰੀ ਨੂੰ ਮਿਲੇ

ਉਗਰਾਹਾਂ ਬੋਲੇ – ਖੇਤੀ ਮਸਲੇ ਪ੍ਰਤੀ ਇਨ੍ਹਾਂ ਤੋਂ ਕੋਈ ਉਮੀਦ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਛੇ ਹਫ਼ਤਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪੰਜਾਬ ਦੇ ਭਾਜਪਾ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਜਿਆਣੀ ਪਿਛਲੇ ਸਾਲ ਪੰਜਾਬ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਭਾਜਪਾ ਦੀ ਕਿਸਾਨ ਤਾਲਮੇਲ ਕਮੇਟੀ ਦੀ ਪ੍ਰਧਾਨਗੀ ਕਰ ਰਹੇ ਸਨ। ਹਰਜੀਤ ਗਰੇਵਾਲ ਕਮੇਟੀ ਦੇ ਮੈਂਬਰ ਸਨ। ਗਰੇਵਾਲ ਨੇ ਕਿਹਾ ਕਿ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ ਪਰ ਉਨ੍ਹਾਂ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਦੇ ਭਾਜਪਾ ਆਗੂਆਂ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਉਸ ਸਮੇਂ ਹੋਈ ਹੈ ਜਦੋਂ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚ ਗੱਲਬਾਤ ਦਾ ਦੌਰ ਬੇਸਿੱਟਾ ਰਿਹਾ ਸੀ। ਜਿਆਣੀ ਵਿਗਿਆਨ ਭਵਨ ‘ਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ ਇਕ ਗੱਲਬਾਤ ਦੌਰਾਨ ਵੀ ਹਾਜ਼ਰ ਰਹੇ ਸਨ।
ਉਧਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਗਰੇਵਾਲ ਤਾਂ ਪਹਿਲਾਂ ਹੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਦੇ ਆਏ ਹਨ ਜਿਸ ਕਰਕੇ ਕਿਸਾਨੀ ਮੰਗਾਂ ਪ੍ਰਤੀ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਹੈ ਪਰ ਜੇਕਰ ਉਹ ਜਾਂ ਜਿਆਣੀ ਮਸਲਾ ਹੱਲ ਕਰਵਾ ਸਕਦੇ ਹਨ ਤਾਂ ਕੋਈ ਹਰਜ਼ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ।

RELATED ARTICLES
POPULAR POSTS