Breaking News
Home / ਪੰਜਾਬ / ਕਿਸਾਨੀ ਸੰਘਰਸ਼ ਦੇਸ਼ ਭਰ ‘ਚ ਲਿਜਾਣ ਦੀ ਤਿਆਰੀ

ਕਿਸਾਨੀ ਸੰਘਰਸ਼ ਦੇਸ਼ ਭਰ ‘ਚ ਲਿਜਾਣ ਦੀ ਤਿਆਰੀ

ਕਾਰਪੋਰੇਟ ਘਰਾਣਿਆਂ ਖਿਲਾਫ ਜਾਗ੍ਰਿਤੀ ਮੁਹਿੰਮ ਚਲਾਉਣ ਦਾ ਐਲਾਨ
ਨਵੀਂ ਦਿੱਲੀ : ਕੇਂਦਰੀ ਮੰਤਰੀਆਂ ਨਾਲ ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਦੇਸ਼ ਦੇ ਆਖ਼ਰੀ ਕੋਨੇ ਤੱਕ ਲੈ ਕੇ ਜਾਣ ਲਈ ਪ੍ਰੋਗਰਾਮ ਉਲੀਕੇ ਹਨ। ਦਿੱਲੀ ਅਤੇ ਐੱਨਸੀਆਰ ਦੇ ਇਲਾਕਿਆਂ ਵਿੱਚ ਸਥਾਨਕ ਵਿਅਕਤੀਆਂ ਨੂੰ ਅੰਦੋਲਨ ਵਿੱਚ ਸ਼ਾਮਲ ਕਰਨ ਮਗਰੋਂ ਹੁਣ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਜਾਗ੍ਰਿਤੀ ਮੁਹਿੰਮ ਐਲਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਤੋਂ ਕਿਸਾਨਾਂ ਦਾ ਦਿੱਲੀ ਕੂਚ ਜਾਰੀ ਹੈ ਅਤੇ ਅੰਦੋਲਨਾਂ ‘ਚ ਸ਼ਮੂਲੀਅਤ ਵਧੀ ਹੈ। ਮਹਾਰਾਸ਼ਟਰ ਤੇ ਸ਼ਤੀਸ਼ੋਧਕ ਸਮਾਜ ਦੇ ਹਜ਼ਾਰਾਂ ਕਿਸਾਨ ਜੈਪੁਰ-ਦਿੱਲੀ ਹਾਈਵੇਅ ‘ਤੇ ਪਹੁੰਚ ਰਹੇ ਹਨ। ਅਰਵਾਲ, ਨਾਲੰਦਾ, ਬਿਹਾਰ ਸਣੇ ਹੋਰ 20 ਤੋਂ ਵੱਧ ਥਾਵਾਂ ‘ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਜਥੇਬੰਦੀਆਂ ਨੇ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਤਾਮਿਲਨਾਡੂ ਦੇ ਸਾਗਰ, ਕਰਨਾਟਕ ਤੇ ਚੇਨਈ ਵਿੱਚ ਕਿਸਾਨਾਂ ਨੇ ਪੱਕੇ ਮੋਰਚੇ ਕਾਇਮ ਕੀਤੇ ਹੋਏ ਹਨ। ਕਿਸਾਨ ਆਗੂ ਮੁਤਾਬਕ ਮੋਰਚੇ ਵੱਲੋਂ ‘ਪੋਲ ਖੋਲ੍ਹ ਯਾਤਰਾ’ ਤਹਿਤ ਮਹਾਰਾਸ਼ਟਰ ਦੇ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਲਾਮਬੰਦੀ ਕੀਤੀ ਜਾਵੇਗੀ ਤੇ 15 ਜਨਵਰੀ ਨੂੰ ਮੁੰਬਈ ‘ਚ ਵੱਡੀ ਰੈਲੀ ਦਾ ਸੱਦਾ ਦਿੱਤਾ ਜਾਵੇਗਾ। ਯੋਗੇਂਦਰ ਯਾਦਵ ਨੇ ਦੱਸਿਆ ਕਿ 9 ਜਨਵਰੀ ਨੂੰ ਸਰ ਛੋਟੂਰਾਮ ਦੀ ਬਰਸੀ ਮੌਕੇ ਕਿਸਾਨਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਇਸ ਕਿਸਾਨ ਆਗੂ ਨੂੰ ਯਾਦ ਕੀਤਾ ਜਾਵੇਗਾ। ਦਿੱਲੀ ਦੇ ਚਾਰਾਂ ਬਾਰਡਰਾਂ ਸਮੇਤ ਦੇਸ਼ ਦੇ ਹੋਰ ਧਰਨਿਆਂ ਵਿੱਚ ਸਰ ਛੋਟੂਰਾਮ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …