17.5 C
Toronto
Sunday, October 5, 2025
spot_img
Homeਭਾਰਤਯੂਪੀ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਦੀ ਮੌਤ

ਯੂਪੀ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਦੀ ਮੌਤ

6 ਵਿਅਕਤੀਆਂ ਦੀ ਹਾਲਤ ਬਣੀ ਹੋਈ ਹੈ ਨਾਜ਼ੁਕ
ਬੁਲੰਦ ਸ਼ਹਿਰ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮਾਮਲਾ ਸਿਕੰਦਰਾਬਾਦ ਖੇਤਰ ਦੇ ਗੜ੍ਹੀ ਪਿੰਡ ਦਾ ਹੈ। ਇਸ ਇਲਾਕੇ ‘ਚ ਵੱਡੀ ਮਾਤਰਾ ‘ਚ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਕੁੱਝ ਵਿਅਕਤੀਆਂ ਨੇ ਇਹ ਜ਼ਹਿਰੀਲੀ ਸ਼ਰਾਬ ਪੀ ਲਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ 5 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਯੂਪੀ ਸਰਕਾਰ ਵੱਲੋਂ ਆਬਕਾਰੀ ਵਿਭਾਗ ਦੇ ਅਫ਼ਸਰਾਂ ਅਤੇ ਕਰਮਚਾਰੀਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES
POPULAR POSTS