ਨਵੀਂ ਦਿੱਲੀ/ਬਿਊਰੋ ਨਿਊਜ਼
ਬ੍ਰਿਟੇਨ ‘ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਵਿਚਾਲੇ ਅੱਜ ਫਿਰ ਬ੍ਰਿਟੇਨ ਅਤੇ ਭਾਰਤ ਵਿਚਾਲੇ ਹਵਾਈ ਸੇਵਾ ਮੁੜ ਤੋਂ ਬਹਾਲ ਹੋ ਗਈ। ਅੱਜ 256 ਯਾਤਰੀਆਂ ਨੂੰ ਲੈ ਕੇ ਪਹਿਲੀ ਉਡਾਣ ਲੰਡਨ ਤੋਂ ਦਿੱਲੀ ਪਹੁੰਚੀ। ਇਥੇ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਟਰੇਨ ਦੇ ਬਿਟ੍ਰਨ ਵਿਚ ਪਾਏ ਜਾਣ ਤੋਂ ਬਾਅਦ ਭਾਰਤ ਸਮੇਤ ਕੁੱਝ ਹੋਰ ਦੇਸ਼ਾਂ ਨੇ ਵੀ ਪਿਛਲੇ ਕਈ ਦਿਨਾਂ ਤੋਂ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਨਾਂ ਨੂੰ ਰੱਦ ਕਰ ਦਿੱਤਾ ਸੀ। ਭਾਰਤ ਨੇ ਵੀ ਬ੍ਰਿਟੇਨ ਤੋਂ ਆਉਣ ਅਤੇ ਜਾਣ ਵਾਲੀਆਂ ਸਾਰੀਆਂ ਹਵਾਈ ਸੇਵਾਵਾਂ ਨੂੰ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਅੱਜ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …