ਅੰਮ੍ਰਿਤਸਰ/ਬਿਊਰੋ ਨਿਊਜ਼
ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਰੀਕ ਮਿਥੀ ਗਈ ਸੀ। ਇਥੇ ਜ਼ਿਕਰਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ‘ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …