ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫੈਸਲਾ 26 ਜਨਵਰੀ ਤੋਂ ਪਹਿਲਾਂ ਕਰਨ ਲਈ ਆਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾਉਣ ਦੀ ਅਪੀਲ ‘ਤੇ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 26 ਜਨਵਰੀ ਤੋਂ ਪਹਿਲਾਂ ਫ਼ੈਸਲਾ ਲੈਣ ਲਈ ਕਿਹਾ ਹੈ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਫ਼ੈਸਲਾ ਗਣਤੰਤਰ ਦਿਵਸ ਤੋਂ ਪਹਿਲਾਂ ਲਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਤੁਹਾਨੂੰ ਦੋ-ਤਿੰਨ ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਤੁਹਾਨੂੰ ਪ੍ਰਕਿਰਿਆ 26 ਜਨਵਰੀ ਤੱਕ ਪੂਰੀ ਕਰਨੀ ਚਾਹੀਦੀ ਹੈ। 26 ਜਨਵਰੀ ਇਕ ਚੰਗਾ ਦਿਨ ਹੈ। ਇਹ ਸਹੀ ਹੋਵੇਗਾ ਕਿ ਤੁਸੀਂ ਉਸ ਤੋਂ ਪਹਿਲਾਂ ਪਹਿਲਾਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਾਰੇ ਫ਼ੈਸਲਾ ਲਓ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …