ਬਠਿੰਡਾ/ਬਿਊਰੋ ਨਿਊਜ਼
ਕਿਸਾਨ ਅੰਦੋਲਨ ‘ਚ ਹਿੱਸਾ ਲੈ ਰਹੀ ਬਜੁਰਗ ਬੇਬੇ ਮਹਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਇਥੇ ਜਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਬਾਰੇ ਕੰਗਨਾ ਰਣੌਤ ਨੇ ਟਵਿੱਟਰ ਤੇ ਟਿੱਪਣੀ ਕਰਕੇ ਕਿਹਾ ਸੀ ਕਿ ਧਰਨੇ ‘ਚ ਸ਼ਾਮਲ ਹੋਣ ਵਾਲੀਆਂ ਬੀਬੀਆਂ 100-100 ਰੁਪਏ ਲੈਂਦੀਆਂ ਹਨ। ਇਸੇ ਟਿੱਪਣੀ ਦੇ ਖਿਲਾਫ਼ ਹੁਣ ਬੇਬੇ ਮਹਿੰਦਰ ਕੌਰ ਨੇ ਕੰਗਨਾ ਖਿਲਾਫ ਬਠਿੰਡਾ ਦੀ ਅਦਾਲਤ ‘ਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਕੰਗਨਾ ਨੇ ਟਵਿੱਟਰ ਤੇ ਬੇਬੇ ਮਹਿੰਦਰ ਕੌਰ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ। ਜਿਸ ਮਗਰੋਂ ਸੋਸ਼ਲ ਮੀਡੀਆ ਤੇ ਹੰਗਾਮਾ ਮੱਚ ਗਿਆ ਸੀ। ਇਸ ਤਸਵੀਰ ਮਗਰੋਂ ਦਿਲਜੀਤ ਦੋਸਾਂਝ ਅਤੇ ਕੰਗਨਾ ਵਿਚਾਲੇ ਟਵਿੱਟਰ ਜੰਗ ਵੀ ਸ਼ੁਰੂ ਹੋ ਗਈ ਸੀ ਜੋ ਅੱਜ ਵੀ ਜਾਰੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …