ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ : ਕਾਲੇ ਕਾਨੂੰਨ ਰੱਦ ਕਰੇ ਮੋਦੀ ਸਰਕਾਰ
ਪਟਿਆਲਾ/ਬਿਊਰੋ ਨਿਊਜ਼
ਸੰਸਦ ਮੈਂਬਰ ਪਰਨੀਤ ਕੌਰ ਅੱਜ ਪਟਿਆਲਾ ਜ਼ਿਲ੍ਹੇ ਦੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਪ੍ਰਦਾਨ ਕਰਨ ਲਈ ਪਿੰਡ ਸਫੇੜਾ ਵਿਖੇ ਪੁੱਜੇ ਸਨ ਜਿਨ੍ਹਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਪੂਰੀ ਤਰ੍ਹਾਂ ਨੁਕਸਾਨੇ ਗਏ ਸਨ। ਪਰਨੀਤ ਕੌਰ ਦੀ ਪਹਿਲਕਦਮੀ ‘ਤੇ ਹਾਦਸੇ ‘ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਲਾਭ ਸਿੰਘ ਦੇ ਪਰਿਵਾਰ ਨੂੰ ਨਵਾਂ ਟ੍ਰੈਕਟਰ ਅਤੇ ਹਾਦਸੇ ‘ਚ ਜਖ਼ਮੀ ਹੋਏ ਨਰਿੰਦਰ ਸਿੰਘ ਨੂੰ ਟਰਾਲੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਮਹਿਮਦਪੁਰ ਜੱਟਾਂ ਦੇ ਕਿਸਾਨ, ਹਰਬੰਸ ਸਿੰਘ ਦੇ ਪੁੱਤਰ ਸਤਪਾਲ ਸਿੰਘ, ਦਵਿੰਦਰ ਸਿੰਘ ਤੇ ਪੋਤਰੇ ਜਗਤਾਰ ਸਿੰਘ ਨੂੰ ਵੀ ਮਿਲਕੇ ਅਫ਼ਸੋਸ ਪ੍ਰਗਟਾਉਂਦਿਆਂ ਹਮਦਰਦੀ ਜਤਾਈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ।