ਪ੍ਰਿਯੰਕਾ ਨੇ ਕਿਹਾ ਕਿ ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕ ਮਹੀਨੇ ਤੋਂ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਆਗੂਆਂ ਵਲੋਂ ਅੱਜ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਹੋਰ ਕੋਈ ਰਸਤਾ ਨਹੀਂ ਹੈ। ਇਸ ਦੌਰਾਨ ਸੰਸਦ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਸੀਂ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਧਰਨੇ ਤੇ ਬੈਠੇ ਰਹਾਂਗੇ। ਪ੍ਰਿਯੰਕਾ ਗਾਂਧੀ ਵਾਡਰਾ ਨੇ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਹਾ ਅਸੀਂ ਹਮੇਸਾਂ ਹੀ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਕਿਸਾਨੀ ਮੰਗਾਂ ਦਾ ਸਮਰਥਨ ਕਰਦੇ ਹਾਂ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …