ਇਕ ਡੋਜ਼ ਦੀ ਕੀਮਤ ਹੋਵੇਗੀ 200 ਰੁਪਏ
ਨਵੀਂ ਦਿੱਲੀ, ਬਿਊਰੋ ਨਿਊਜ਼
ਭਾਰਤ ਦੀ ਕੇਂਦਰ ਸਰਕਾਰ ਨੇ ਆਕਸਫੋਰਡ ਐਸਟ੍ਰੇਜੇਨੇਕਾ ਦੀ ਵੈਕਸੀਨ ਕੋਵੀਸ਼ੀਲਡ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਆਰਡਰ ਦੇ ਦਿੱਤਾ ਹੈ। ਵੈਕਸੀਨ ਦੀ ਇਕ ਡੋਜ਼ ਦੀ ਕੀਮਤ 200 ਰੁਪਏ ਹੋਵੇਗੀ। ਕੋਵੀਸ਼ੀਲਡ ਦੀ ਹਰ ਹਫਤੇ ਇਕ ਕਰੋੜ ਤੋਂ ਜ਼ਿਆਦਾ ਡੋਜ਼ ਦੀ ਸਪਲਾਈ ਕੀਤੀ ਜਾ ਸਕਦੀ ਹੈ। ਸੀਰਮ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਭਾਰਤ ਵਿਚ ਵੈਕਸੀਨੇਸ਼ਨ ਸ਼ੁਰੂ ਕਰਨ ਲਈ 16 ਜਨਵਰੀ ਦੀ ਤਾਰੀਕ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਨੇ ਲੰਘੀ 3 ਜਨਵਰੀ ਨੂੰ ਕੋਵੀਸ਼ੀਲਡ ਨੂੰ ਮਨਜੂਰੀ ਦਿੱਤੀ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …