17.5 C
Toronto
Tuesday, October 13, 2026
spot_img
Homeਪੰਜਾਬਢਾਈ ਕਰੋੜ ਦੀ ਹੈਰੋਇਨ ਸਣੇ ਚਾਰ ਕਾਬੂ

ਢਾਈ ਕਰੋੜ ਦੀ ਹੈਰੋਇਨ ਸਣੇ ਚਾਰ ਕਾਬੂ

ਢਾਈ ਕਰੋੜ ਦੀ ਹੈਰੋਇਨ ਸਣੇ ਚਾਰ ਕਾਬੂਹਰਿਆਣਾ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ ਨਸ਼ਾ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਪੁਲਿਸ ਨੇ ਇਕ ਨਾਕੇ ਦੌਰਾਨ ਚਾਰ ਨੌਜਵਾਨਾਂ ਨੂੰ ਅੱਧਾ ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਕੌਮਾਂਤਰੀ ਬਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਢਾਈ ਕਰੋੜ ਰੁਪਏ ਦੱਸੀ ਗਈ ਹੈ। ਐੱਸਐੱਸਪੀ ਗੁਰਦਾਸਪੁਰ ਡਾ. ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬਹਿਰਾਮਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਬਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਸ ਵਿਚੋਂ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਗੱਡੀ ‘ਚ ਸਵਾਰ ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਜੋਗਿੰਦਰ ਸਿੰਘ ਅਤੇ ਅਸੀਸ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਹਰਿਆਣਾ ਤੋਂ ਕਿਸੇ ਨਾਮਾਲੂਮ ਵਿਅਕਤੀ ਕੋਲੋਂ ਸਸਤੇ ਰੇਟ ‘ਤੇ ਲਿਆ ਕੇ ਗੁਰਦਾਸਪੁਰ ਤੇ ਨੇੜਲੇ ਇਲਾਕਿਆਂ ਵੇਚਦੇ ਸਨ।

RELATED ARTICLES
POPULAR POSTS