27.2 C
Toronto
Sunday, October 5, 2025
spot_img
Homeਪੰਜਾਬਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਭਾਜਪਾ 'ਚ ਬੇਚੈਨੀ...

ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਭਾਜਪਾ ‘ਚ ਬੇਚੈਨੀ ਵਧੀ

ਭਾਜਪਾ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੜਨਾ ਹੋਇਆ ਔਖਾ
ਚੰਡੀਗੜ੍ਹ, ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਪੰਜਾਬ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਜਪਾ ਵਿਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਜਿਹੇ ਐਲਾਨ ਤੋਂ ਬਾਅਦ ਭਾਜਪਾ ਆਗੂਆਂ ਨੂੰ ਪੰਜਾਬ ਦੇ ਪਿੰਡਾਂ ਵਿਚ ਵੜਨਾ ਔਖਾ ਹੋ ਗਿਆ ਹੈ ਅਤੇ ਭਾਜਪਾ ਦੇ ਹੋਰ ਆਗੂਆਂ ਲਈ ਵੀ ਅਜਿਹੇ ਐਲਾਨ ਹੋ ਸਕਦੇ ਹਨ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜਿਆਣੀ ਤੇ ਗਰੇਵਾਲ ਵੱਲੋਂ ਕਿਸਾਨ ਅੰਦੋਲਨ ਸਬੰਧੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਲਈ ਇਨ੍ਹਾਂ ਦੋਵਾਂ ਆਗੂਆਂ ਦੇ ਸਮਾਜਿਕ ਬਾਈਕਾਟ ਤੇ ਉਨ੍ਹਾਂ ਦੇ ਪੰਜਾਬ ਵਿੱਚ ਦਾਖ਼ਲ ਹੋਣ ‘ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਵੇਲੇ ਜੋ ਲੀਡਰ ਆਪਣੇ ਭਾਈਚਾਰੇ ਨਾਲ ਨਹੀਂ ਖੜ੍ਹਾ ਹੋ ਸਕਦਾ, ਉਸ ਦਾ ਬਾਈਕਾਟ ਕਰਨਾ ਹੀ ਸਹੀ ਹੈ। ਉਧਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੇ ਕਿਸਾਨਾਂ ਦੇ ਫੈਸਲੇ ਨੂੰ ਗੈਰਕਾਨੂੰਨੀ ਕਰਾਰ ਦਿੱਤਾ।

RELATED ARTICLES
POPULAR POSTS