ਹੁਣ ਕਹਿੰਦੇ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੇਰੀ ਨਹੀਂ ਸੁਣੀ ਗੱਲ
ਅੰਮ੍ਰਿਤਸਰ, ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਪ੍ਰਭਾਵਿਤ ਕਰਨ ਲਈ ਹੀ ਇਸ ਨੂੰ ਲੰਬਾ ਖਿੱਚ ਰਹੀ ਹੈ। ਸਰਕਾਰ ਕਿਸਾਨਾਂ ਦੀ ਮੰਗ ਮੁਤਾਬਕ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ। ਸਰਕਾਰ ਅੰਦੋਲਨ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵੀ ਹੱਦ ਤਕ ਜਾ ਸਕਦੀ ਹੈ। ਇਸ ਪ੍ਰਤੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਹਰਸਿਮਰਤ ਨੇ ਅੱਜ ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਕੀਤੀ। ਹਰਸਿਮਰਤ ਨੇ ਕਿਹਾ ਕਿ ਜਦੋਂ ਕਾਨੂੰਨ ਲਾਗੂ ਕੀਤੇ ਜਾ ਰਹੇ ਸਨ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰ ਲੈਣ ਪਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਕੇਂਦਰ ਵਿਚ ਮੰਤਰੀ ਹੁੰਦਿਆਂ ਹੀ ਖੇਤੀ ਕਾਨੂੰਨ ਬਣੇ ਹਨ ਅਤੇ ਹੁਣ ਉਹਨਾਂ ਵਲੋਂ ਇਸ ਮਾਮਲੇ ‘ਤੇ ਸਫਾਈਆਂ ਦਿੱਤੀਆਂ ਜਾ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …