ਹਰਪਾਲ ਚੀਮਾ ਬੋਲੇ – ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਧੋਖੇ ‘ਚ ਰੱਖਿਆ
ਚੰਡੀਗੜ੍ਹ, ਬਿਊਰੋ ਂਿਨਊਜ਼
ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੀ ਹੈ, ਪਰ ਇਸਦਾ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਫਰੰਸ ਦੌਰਾਨ ਕੀਤਾ। ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਤਾਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹਨ, ਪ੍ਰੰਤੂ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਦੱਸਣ ਕਿ ਉਨ੍ਹਾਂ ਨੇ ਕਾਲੇ ਕਾਨੂੰਨਾਂ ਸਬੰਧੀ ਪੰਜਾਬ ਦੇ ਕਿਸਾਨਾਂ ਨੂੰ 3 ਮਹੀਨੇ ਤੱਕ ਕਿਉਂ ਧੋਖੇ ਵਿੱਚ ਰੱਖਿਆ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਅਜੇ ਵੀ ਇਹ ਝੂਠ ਬੋਲ ਰਹੇ ਹਨ, ਜਦੋਂ ਕਿ ਉਨ੍ਹਾਂ ਦੀ ਹੀ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਨ ਚੁੱਕੇ ਹਨ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਹੋ ਚੁੱਕੇ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …