ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ
ਲੁਧਿਆਣਾ, ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇਕ ਵੱਡਾ ਬਿਆਨ ਦਿੱਤਾ ਹੈ। ਬਿੱਟੂ ਅਤੇ ਕੋਟਲੀ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਸੁਧਾਰ ਕਾਨੂੰਨ ਰੱਦ ਕਰ ਦੇਵੇ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਰਾਜੋਆਣਾ ਦੀ ਰਿਹਾਈ ‘ਤੇ ਇਤਰਾਜ਼ ਨਹੀਂ ਹੈ। ਕੋਟਲੀ ਨੇ ਇਹ ਵੀ ਕਿਹਾ ਕਿ ਜੇ ਰਾਜੋਆਣਾ ਮਾਫ਼ੀ ਵੀ ਮੰਗ ਲਵੇ ਤਾਂ ਉਨ੍ਹਾਂ ਨੂੰ ਉਸਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਹੈ। ਬਿੱਟੂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇ ਤਾਂ ਕੋਟਲੀ ਪਰਿਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਸੀਬੀਆਈ ਨੂੰ ਸਾਰੇ ਕੇਸ ਵਾਪਸ ਲੈਣ ਲਈ ਲਿਖਤ ਵਿਚ ਦੇਣ ਨੂੰ ਤਿਆਰ ਹਨ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।