Breaking News
Home / ਪੰਜਾਬ / ਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ

ਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ

ਕਿਹਾ, 26 ਜਨਵਰੀ ਤੱਕ ਖੇਤੀ ਕਾਨੂੰਨ ਵਾਪਸ ਨਾ ਹੋਏ ਤਾਂ ਅਸਤੀਫਾ ਸਵੀਕਾਰ ਕਰ ਲਿਆ ਜਾਵੇ
ਚੰਡੀਗੜ੍ਹ, ਬਿਊਰੋ ਨਿਊਜ਼
ਇੰਡੀਅਨ ਨੈਸ਼ਨਲ ਲੋਕ ਦਲ ਦੇ ਏਲਨਾਬਾਦ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਜੇ 26 ਜਨਵਰੀ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਇਸ ਚਿੱਠੀ ਨੂੰ ਉਨ੍ਹਾਂ ਦਾ ਅਸਤੀਫ਼ਾ ਸਮਝਿਆ ਜਾਏ। ਅਭੈ ਸਿੰਘ ਚੌਟਾਲਾ ਅੱਜ ਸਿਰਸਾ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਅਭੈ ਚੌਟਾਲਾ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਹਮੇਸ਼ਾ ਕਿਸਾਨਾਂ ਲਈ ਸੰਘਰਸ਼ ਕੀਤਾ ਹੈ ਅਤੇ ਹੁਣ ਫਿਰ ਦੇਸ਼ ਵਿਚ ਪਹਿਲਾਂ ਵਾਲੀਆਂ ਸਮੱਸਿਆਵਾਂ ਖੜ੍ਹੀਆਂ ਹੋ ਰਹੀਆਂ ਹਨ। ਧਿਆਨ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ 47 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …