Breaking News
Home / ਪੰਜਾਬ / ਮਲੋਟ ਹਲਕੇ ਦੇ ਦੋ ਕਿਸਾਨ ਦਿੱਲੀ ਸੰਘਰਸ਼ ਦੌਰਾਨ ਸ਼ਹੀਦ

ਮਲੋਟ ਹਲਕੇ ਦੇ ਦੋ ਕਿਸਾਨ ਦਿੱਲੀ ਸੰਘਰਸ਼ ਦੌਰਾਨ ਸ਼ਹੀਦ

ਦਿੱਲੀ ਧਰਨੇ ਤੋਂ ਵਾਪਿਸ ਘਰ ਆ ਕੇ ਬਰਨਾਲਾ ਦੇ ਕਿਸਾਨ ਨੇ ਵੀ ਕੀਤੀ ਖੁਦਕੁਸ਼ੀ
ਮਲੋਟ, ਬਿਊਰੋ ਨਿਊਜ਼
ਮਲੋਟ ਹਲਕੇ ਨਾਲ ਸਬੰਧਤ ਦਿੱਲੀ ਧਰਨੇ ‘ਚ ਸ਼ਾਮਲ ਦੋ ਕਿਸਾਨ ਦਮ ਤੋੜ ਗਏ ਹਨ। ਸ਼ਹੀਦ ਹਰਪਿੰਦਰ ਸਿੰਘ ਉਰਫ ਨੀਟੂ ਮਲੋਟ ਨੇੜਲੇ ਪਿੰਡ ਅਬੁਲ ਖੁਰਾਣਾ ਦਾ ਵਸਨੀਕ ਸੀ। ਉਹ ਅਕਸਰ ਹੀ ਲੋਕ ਭਲਾਈ ਦੇ ਕੰਮਾਂ ਵਿਚ ਰੁਝਿਆ ਰਹਿੰਦਾ ਸੀ। ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਹਰਪਿੰਦਰ ਦੀ ਸਿਹਤ ਵਿਗੜ ਗਈ ਅਤੇ ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਮਲੋਟ ਨੇੜਲੇ ਹੀ ਪਿੰਡ ਲੂੰਡੇਵਾਲਾ ਦੇ ਜਗਦੀਸ਼ ਸਿੰਘ ਨਾਮ ਦੇ ਕਿਸਾਨ ਦੀ ਵੀ ਦਿੱਲੀ ਵਿੱਚ ਟਿਕਰੀ ਸੰਘਰਸ਼ ਦੌਰਾਨ ਮੌਤ ਹੋ ਗਈ। ਇਸਦੇ ਚੱਲਦਿਆਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ ਵਲੋਂ ਦਿੱਲੀ ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 45 ਸਾਲਾ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸਨੇ ਲੰਘੀ ਰਾਤ ਦਿੱਲੀ ਧਰਨੇ ਤੋਂ ਵਾਪਸ ਆਪਣੇ ਘਰ ਆ ਕੇ ਖ਼ੁਦਕੁਸ਼ੀ ਕਰ ਲਈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …