ਕਿਹਾ – ਖੇਤੀ ਕਾਨੂੰਨਾਂ ‘ਤੇ ਰੋਕ ਨਾ ਲਗਾਈ ਤਾਂ ਅਸੀਂ ਲਗਾ ਦਿਆਂਗੇ
ਨਵੀਂ ਦਿੱਲੀ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ‘ਤੇ ਅਖੀਰ ਸਖ਼ਤ ਰੁਖ ਅਪਣਾਉਂਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਪਹਿਲਾਂ ਹੋਲਡ ‘ਤੇ ਰੱਖੋ, ਨਹੀਂ ਤਾਂ ਸੁਪਰੀਮ ਕੋਰਟ ਇਨ੍ਹਾਂ ਕਾਨੂੰਨਾਂ ‘ਤੇ ਰੋਕ ਲਗਾ ਦੇਵੇਗਾ। ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਖੇਤੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਚੱਲ ਰਹੀ ਸੁਣਵਾਈ ਦੌਰਾਨ ਕੇਂਦਰ ਨਾਲ ਨਾਰਾਜ਼ਗੀ ਜਤਾਈ। ਅਦਾਲਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇਗੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਅੱਗੇ ਕਿਹਾ ਕਿ ਅਸੀਂ ਸਿੱਧਾ ਇਹ ਸੋਚ ਰਹੇ ਹਾਂ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਹੋਲਡ ‘ਤੇ ਰੱਖ ਦਈਏ ਜਦੋਂ ਤੱਕ ਕਮੇਟੀ ਆਪਣੀ ਰਿਪੋਰਟ ਨਾ ਦੇ ਦੇਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਸੀਂ ਪ੍ਰਦਰਸ਼ਨ ਦੇ ਵਿਰੁੱਧ ਨਹੀਂ ਹਾਂ। ਧਿਆਨ ਰਹੇ ਕਿ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਅਦਾਲਤ ਕੋਲੋਂ ਹੋਰ ਸਮਾਂ ਮੰਗਿਆ ਤਾਂ ਚੀਫ ਜਸਟਿਸ ਨੇ ਕਿਹਾ ਕਿ ਮਿਸਟਰ ਅਟਾਰਨੀ ਜਨਰਲ ਤੁਹਾਨੂੰ ਪਹਿਲਾਂ ਹੀ ਬਹੁਤ ਸਮਾਂ ਮਿਲ ਚੁੱਕਾ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …