Breaking News
Home / ਪੰਜਾਬ / ਪੰਜਾਬ ‘ਚ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋਣਗੀਆਂ

ਪੰਜਾਬ ‘ਚ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋਣਗੀਆਂ

ਵਿਜੇਇੰਦਰ ਸਿੰਗਲਾ ਨੇ ਕਿਹਾ, ਜੇਕਰ ਲੋਕ ਵਿਆਹ ਸਮਾਗਮਾਂ ਵਿਚ ਜਾ ਸਕਦੇ ਹਨ ਤਾਂ ਬੱਚਿਆਂ ਨੂੰ ਸਕੂਲ ਵੀ ਭੇਜਿਆ ਜਾ ਸਕਦਾ
ਮੁਹਾਲੀ, ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ ਆਰ ਮਹਿਰੋਕ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਅਤੇ ਦਸਵੀਂ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 7 ਜਨਵਰੀ ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਸਨ ਜਿਸ ਤਹਿਤ 5ਵੀਂ ਤੋਂ 12ਵੀਂ ਜਮਾਤ ਤਕ ਦੇ ਸਕੂਲ ਖੋਲ੍ਹਣ ਲਈ ਇਜਾਜ਼ਤ ਦਿੱਤੀ ਗਈ ਹੈ। ਮਾਪਿਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਤੋਂ ਨਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜੇਕਰ ਲੋਕ ਵਿਆਹਾਂ ਅਤੇ ਹੋਰ ਸਮਾਗਮਾਂ ਵਿਚ ਜਾ ਸਕਦੇ ਹਨ ਤਾਂ ਬੱਚਿਆਂ ਨੂੰ ਵੀ ਸਕੂਲ ਭੇਜਿਆ ਜਾ ਸਕਦਾ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …