ਪੰਚਕੂਲਾ, ਬਿਊਰੋ ਨਿਊਜ਼
ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸਵਾਗਤ ਕੀਤਾ ਹੈ। ਪੰਚਕੂਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਰੇ ਦੇਸ਼ ਲਈ ਹੈ ਪਰ ਕੁਝ ਕਿਸਾਨ ਵੀ ਇਸ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਧਰਨਾ ਸ਼ਾਂਤਮਈ ਢੰਗ ਨਾਲ ਖਤਮ ਕਰਨ ਅਤੇ ਆਪੋ ਆਪਣੇ ਘਰਾਂ ਨੂੰ ਚਲੇ ਜਾਣ। ਜ਼ਿਕਰਯੋਗ ਹੈ ਕਿ ਪੰਚਕੂਲਾ ਦੇ ਦੋ ਟੌਲ ਪਲਾਜ਼ਿਆਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹੋਏ ਸਨ। ਸਮਾਗਮਾਂ ਦੀ ਥਾਂ ਤੋਂ ਇੱਕ ਕਿਲੋਮੀਟਰ ਦੀ ਦੂਰੀ ਤੱਕ ਸਾਰੀਆਂ ਸੜਕਾਂ ‘ਤੇ ਨਾਕੇ ਲਗਾਏ ਹੋਏ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …