ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੰਮ੍ਰਿਤਸਰ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਦਿੱਲੀ ਰਵਾਨਾ
ਅੰਮ੍ਰਿਤਸਰ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਬਹੁਤ ਹੀ ਬੇਮਿਸਾਲ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਟਰੈਕਟਰ ਟਰਾਲੀਆਂ ਦਾ ਵੱਡਾ ਕਾਫ਼ਲਾ ਦਿੱਲੀ ਵਾਸਤੇ ਰਵਾਨਾ ਹੋਇਆ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਇਹ ਕਾਫ਼ਲਾ ਦਿੱਲੀ ਪੁੱਜ ਕੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਭਾਜਪਾ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਕਿਸਾਨ ਜਥੇਬੰਦੀਆਂ ਵੱਲੋਂ ਸਮਾਜਿਕ ਬਾਈਕਾਟ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਭਾਜਪਾ ਆਗੂਆਂ ਦਾ ਪਿੰਡ ਪਿੰਡ ਵਿਚ ਬਾਈਕਾਟ ਹੋਣਾ ਚਾਹੀਦਾ ਹੈ।
Check Also
ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ’ਚ ਲਏ ਅਹਿਮ ਫੈਸਲੇ
ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਹੋਵੇਗੀ ਸੁਸ਼ੋਭਿਤ ਅੰਮਿ੍ਰਤਸਰ/ਬਿਊਰੋ ਨਿਊਜ਼ …