ਕਿਸਾਨੀ ਸੰਘਰਸ਼ ਦੌਰਾਨ ਦੋ ਹੋਰ ਕਿਸਾਨਾਂ ਦੀ ਗਈ ਜਾਨ
ਫਿਰੋਜ਼ਪੁਰ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰੋਜ਼ਪੁਰ ਦੇ ਕਸਬਾ ਮਮਦੋਟ ਨੇੜਲੇ ਪਿੰਡ ਮਹਿਮਾ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਸੀਬ ਸਿੰਘ ਮਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਨਸੀਬ ਸਿੰਘ ਮਾਨ ਨੇ ਲੰਘੀ 20 ਦਸੰਬਰ ਨੂੰ ਅਰਦਾਸ ਕੀਤੀ ਸੀ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਤਾਂ ਉਹ ਸ਼ਹਾਦਤ ਦੇ ਦੇਣਗੇ। ਖੁਦਕੁਸ਼ੀ ਕਰਨ ਤੋਂ ਪਹਿਲਾਂ ਨਸੀਬ ਸਿੰਘ ਮਾਨ ਨੇ ਇਕ ਨੋਟ ਵੀ ਲਿਖਿਆ, ਜਿਸ ਵਿਚ ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ ‘ਤੇ ਦਿਲ ਦੀ ਹਰਕਤ ਬੰਦ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਇਸੇ ਤਰ੍ਹਾਂ ਅਬੂਲ ਖੁਰਾਣਾ ਪਿੰਡ ਦੇ ਇਕ ਹੋਰ ਕਿਸਾਨ ਦੀ ਐਤਵਾਰ ਨੂੰ ਟਿਕਰੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ ਸਿਹਤ ਖਰਾਬ ਹੋ ਗਈ ਸੀ ਅਤੇ ਇਲਾਜ ਦੌਰਾਨ ਉਸਦੀ ਵੀ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …