16.8 C
Toronto
Tuesday, September 15, 2026
spot_img
Homeਪੰਜਾਬਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰ

ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰ

ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰਹਰਪਾਲ ਚੀਮਾ ਨੇ ਕਿਹਾ, ਹੁਣ ਸਪਸ਼ਟ ਹੋ ਗਿਆ ਕਿ ਖੇਤੀ ਕਾਨੂੰਨ ਹਨ ਗਲਤ
ਸੰਗਰੂਰ, ਬਿਊਰੋ ਨਿਊਜ਼
ਸੁਪਰੀਮ ਕੋਰਟ ਵਲੋਂ ਤਿੰਨ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਨਾਲ ਸਪਸ਼ਟ ਹੋ ਗਿਆ ਹੈ ਕਿ ਖੇਤੀ ਕਾਨੂੰਨ ਠੀਕ ਨਹੀਂ ਹਨ, ਜਿਸ ਕਾਰਨ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਮੋਦੀ ਸਰਕਾਰ ਤਾਨਾਸ਼ਾਹੀ ਛੱਡ ਕੇ ਲੋਕਤੰਤਰ ਦਾ ਸਨਮਾਨ ਕਰੇ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਬਕ ਲਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕ ਮਾਰੂ ਫ਼ੈਸਲੇ ਲੈ ਰਹੀ ਹੈ, ਜਿਸ ਕਾਰਨ ਦੇਸ਼ ਦਾ ਹਰ ਵਰਗ ਪਰੇਸ਼ਾਨ ਹੋ ਰਿਹਾ ਹੈ। ਚੀਮਾ ਨੇ ਡੀਜ਼ਲ, ਪੈਟਰੋਲ ਅਤੇ ਹੋਰ ਵਸਤਾਂ ‘ਤੇ ਪੰਜਾਬ ਸਰਕਾਰ ਵਲੋਂ ਟੈਕਸ ਵਧਾਉਣ ਦੀ ਨਿਖੇਧੀ ਵੀ ਕੀਤੀ।

RELATED ARTICLES
POPULAR POSTS